ਪੁਲਿਸ ਵੱਲੋਂ 2 ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਮੇਤ 3 ਨੌਜਵਾਨ ਕਾਬੂ - ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ
🎬 Watch Now: Feature Video
ਜਲੰਧਰ: ਜ਼ਿਲ੍ਹਾ ਜਲੰਧਰ ਦੇ ਕਸਬਾ ਨਕੋਦਰ ਦੇ ਸਦਰ ਥਾਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਨਾਕਾਬੰਦੀ ਦੌਰਾਨ ਇੱਕ ਟਾਟਾ ਸਫਾਰੀ ਗੱਡੀ ਨੂੰ ਰੋਕਿਆ ਤਾਂ ਉਸ ਵਿੱਚੋਂ ਤਿੰਨ ਨੌਜਵਾਨਾਂ ਨੂੰ ਦੋ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ। ਥਾਣਾ ਸਦਰ ਨਕੋਦਰ ਦੇ ਮੁਖੀ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੋਗਰਾਜ ਨਾਮਕ ਆਰੋਪੀ 'ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਕਿ ਤਿੰਨੋਂ ਆਰੋਪੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾਵੇਗੀ।