CRIME NEWS: ਗੈਂਗਸਟਰ ਦੇ 2 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ - ਗੁਰਦਾਸਪੁਰ
🎬 Watch Now: Feature Video
ਗੁਰਦਾਸਪੁਰ: ਜ਼ਿਲ੍ਹੇ ’ਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਗੈਂਗਸਟਰ ਗੋਪੀ ਘਣਸ਼ਾਮਪੁਰੀਆ ਦੇ ਭਰਾ ਮਨਪ੍ਰੀਤ ਮੰਨਾ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਹਥਿਆਰਾਂ ( weapons ) ਸਮੇਤ ਗ੍ਰਿਫਤਾਰ (arrested) ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਤੋਂ 3 ਪਿਸਟਲ ਅਤੇ ਹੋਰ ਹਥਿਆਰਾਂ ਸਮੇਤ 70 ਹਜ਼ਾਰ ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਬਾਹਰਲੇ ਸੂਬਿਆਂ ਤੋਂ ਹਥਿਆਰ ਲਿਆ ਕੇ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਅਦਾਲਤ (Court) ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਤੈਅ ਤੱਕ ਜਾਇਆ ਜਾਵੇਗਾ।