ਮੋਬਾਈਲ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ - Police arrested two youths who stole mobile phones
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4505456-thumbnail-3x2-arrestes.jpg)
ਲੁੱਟਾਂ ਖੋਹਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਚੱਲਦਿਆਂ ਬਠਿੰਡਾ ਸੀਆਈਏ ਪੁਲਿਸ ਵੱਲੋਂ ਮੁਖਬਰੀ ਦੇ ਆਧਾਰ ਉੱਤੇ ਮੋਬਾਇਲ ਚੋਰੀ ਕਰਨ ਵਾਲੇ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਬਠਿੰਡਾ ਸੀਆਈਏ ਟੂ ਦੇ ਇੰਚਾਰਜ ਤਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸੰਦੀਪ ਸਿੰਘ ਅਤੇ ਗੁਰਦੀਪ ਸਿੰਘ ਜੋ ਮੋਬਾਈਲ ਲੁੱਟ ਖੋਹਾਂ ਦਾ ਕੰਮ ਕਰ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਬਠਿੰਡਾ ਟਰਾਂਸਪੋਰਟ ਨਗਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਜਿਨ੍ਹਾਂ ਕੋਲੋਂ ਵੱਖ-ਵੱਖ ਬ੍ਰਾਂਡ ਦੇ ਮਹਿੰਗੇ ਮੋਬਾਈਲ ਬਰਾਮਦ ਕੀਤੇ ਗਏ ਹਨ।