ਪੁਲਿਸ ਨੇ ਮੋਟਰਸਾਇਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼ - ਸਬ ਇੰਸਪੈਕਟਰ ਬਲਦੇਵ ਸਿੰਘ
🎬 Watch Now: Feature Video
ਬਰਨਾਲਾ: ਬਰਨਾਲਾ ਪੁਲਿਸ ਨੇ ਸ਼ਰਾਰਤੀ ਅਨਸਰਾਂ ਖਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਲਗਾਏ ਗਏ ਨਾਕੇ ਦੌਰਾਨ ਦੋ ਰਾਹਗੀਰਾਂ ਨੂੰ ਚੋਰੀ ਕੀਤੇ 8 ਮੋਟਰਸਾਇਕਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਬਰਨਾਲਾ ਅਧੀਨ ਪੈਂਦੀ ਪੁਲੀਸ ਚੌਂਕੀ ਹੰਡਿਆਇਆ ਦੇ ਇੰਚਾਰਜ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ, ਕਿ ਪੁਲਿਸ ਵੱਲੋਂ ਇੱਕ ਨਾਕੇ ਦੌਰਾਨ ਦੋ ਮੋਟਰਸਾਇਕਲ ਸਵਾਰ ਵਿਅਕਤੀ ਨੂੰ ਰੋਕ ਕੇ ਜਦੋਂ ਕਾਗਜ਼ਾਂ ਦੀ ਮੰਗ ਕੀਤੀ ਤਾਂ ਪਤਾ ਲੱਗਿਆ, ਕਿ ਇਹ ਵਹਕੀਲ ਚੋਰੀ ਕੀਤੇ ਹੋਏ ਹਨ। ਜਿਨ੍ਹਾਂ ਵਿਅਕਤੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਨ ਲਈ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਦੇ ਹੋਰ ਸਾਥੀਆਂ ਦੀ ਜਲਦ ਗ੍ਰਿਫ਼ਤਾਰੀ ਕਰਕੇ ਇਲਾਕੇ ਵਿੱਚ ਚੋਰੀ ਹੋਏ ਮੋਟਰਸਾਇਕਲ ਬਰਾਮਦ ਹੋ ਸਕਦੇ ਹਨ।