ਲੁਧਿਆਣਾ ਜੇਲ੍ਹ ਤੋਂ ਫ਼ਰਾਰ ਕੈਦੀ ਨੂੰ ਪੁਲਿਸ ਨੇ ਕੀਤਾ ਕਾਬੂ - ਲੁਧਿਆਣਾ ਜੇਲ੍ਹ
🎬 Watch Now: Feature Video
ਮੰਡੀ ਗੋਬਿੰਦਗੜ੍ਹ ਪੁਲਿਸ ਨੇ ਲੁਧਿਆਣਾ ਜੇਲ੍ਹ ਤੋਂ ਫ਼ਰਾਰ ਇੱਕ ਕੈਦੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ 28 ਮਾਰਚ ਨੂੰ ਆਪਣੇ ਤਿੰਨ ਸਾਥੀਆਂ ਸਮੇਤ ਜੇਲ੍ਹ ਦੀ ਕੰਧ ਟੱਪ ਕੇ ਫ਼ਰਾਰ ਹੋਇਆ ਸੀ। ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਐਸ.ਐਚ.ਓ. ਮਹਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੰਡੀ ਗੋਬਿੰਦਗੜ੍ਹ ਤੋਂ ਕੈਦੀ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਕੈਦੀ ਪਹਿਲਾਂ ਵੀ ਲੁਧਿਆਣਾ ਜੇਲ੍ਹ ਵਿੱਚੋਂ ਇੱਕ ਵਾਰ ਫ਼ਰਾਰ ਹੋਇਆ ਸੀ ਅਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਹੀ ਗ੍ਰਿਫਤਾਰ ਕਰਕੇ ਦੁਬਾਰਾ ਜੇਲ੍ਹ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿੱਚ ਵੀ ਇਸ ਕੈਦੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ।