ਹੁਸ਼ਿਆਰਪੁਰ ਵਿਚ ਵੀਕੈਂਡ ਲਾਕਡਾਊਨ ਉਤੇ ਪੁਲਿਸ ਨੇ ਕੀਤੀ ਚੈਕਿੰਗ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੀਕੈਂਡ ਲਾਕਡਾਊਨ ਲਗਾਇਆ ਹੈ। ਇਸ ਦੌਰਾਨ ਪੁਲਿਸ ਨੇ ਹੁਸ਼ਿਆਰਪੁਰ ਦੇ ਸੈਸ਼ਨ ਚੌਕ ਵਿਚ ਸਖ਼ਤ ਬੈਰੀਕੇਟਿੰਗ ਕਰਕੇ ਆਉਣ ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ।ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਕੋਰੋਨਾ ਦਾ ਟੈੱਸਟ ਵੀ ਕੀਤਾ ਗਿਆ ਹੈ।
ਇਸ ਮੌਕੇ ਪੁਲਿਸ ਅਧਿਕਾਰੀ ਸਤਿੰਦਰ ਕੁਮਾਰ ਚੱਢਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਸੀ।ਉਹਨਾਂ ਦਾ ਕਹਿਣਾ ਹੈ ਕਿ ਲੋਕਾਂ ਦੇ ਚਾਲਾਨ ਕੱਟੇ ਜਾ ਰਹੇ ਹਨ।ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੇ ਦੌਰਾਨ ਲੋਕ ਘਰਾਂ ਵਿਚ ਰਹਿ ਕੇ ਸਾਡਾ ਸਹਿਯੋਗ ਦੇਵੇ।