ਸ਼ਹਿਰ ਵਿੱਚ ਜਾਣ-ਆਉਣ ਵਾਲੀ ਹਰ ਗੱਡੀ 'ਤੇ ਪੁਲਿਸ ਦੀ ਤੀਖੀ ਨਜ਼ਰ
🎬 Watch Now: Feature Video
ਮੋਗਾ ਪੁਲੀਸ ਵੱਲੋਂ ਦੁਸ਼ਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਥਾਂ-ਥਾਂ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਜਾਣ-ਆਉਣ ਵਾਲੀ ਹਰ ਗੱਡੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਇਹ ਹਾਈਟੈੱਕ ਨਾਕਾ ਹੈ, ਜਿਸ ਵਿੱਚ ਸੀਸੀਟੀਵੀ ਕੈਮਰੇ, ਹਾਈ ਬੀਮ ਲਾਈਟਾਂ ਅਤੇ ਬੈਰੀਕੇਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਨਾਕੇ 'ਤੇ ਮੋਗਾ ਵਿੱਚ ਆਉਣ ਵਾਲੀ ਸਾਰੀਆਂ ਗੱਡੀਆਂ, ਬੱਸਾਂ ਤੇ ਹੋਰ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਪੁਲਿਸ ਸ਼ਹਿਰ ਨੂੰ ਕਿਸੀ ਅਣਸੁਖਾਵੀ ਘਟਨਾ ਤੋਂ ਬਚਾ ਸਕੇ। ਇਸ ਦੌਰਾਨ ਗੱਲਬਾਤ ਕਰਦੇ ਹੋਏ ਡੀਐੱਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਧੀਨ ਇਹ ਨਾਕਾ ਲਗਾਇਆ ਗਿਆ ਹੈ। ਦੁਸ਼ਹਿਰੇ ਦੇ ਤਿਉਹਾਰ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।