ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਅੰਮ੍ਰਿਤਸਰ ’ਚ ਪੁਲਿਸ ਨੇ ਚਲਾਇਆ ਸਰਚ ਅਭਿਆਨ - ਅੰਮ੍ਰਿਤਸਰ ’ਚ ਪੁਲਿਸ
🎬 Watch Now: Feature Video
ਅੰਮ੍ਰਿਤਸਰ: ਗੁਰੂ ਕੀ ਨਗਰੀ ਵਿੱਚ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਕਮਿਸ਼ਨਰ ਆਫ ਪੁਲਿਸ ਦੀਆ ਹਿਦਾਇਤਾਂ ’ਤੇ ਅੰਮ੍ਰਿਤਸਰ ਦੇ ਹਲਕਾ ਪੱਛਮੀ ਵਿਖੇ ਸਰਚ ਅਭਿਆਨ ਚਲਾਇਆ ਗਿਆ ਤਾਂ ਜੋ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਈ ਜਾ ਸਕੇ। ਇਸ ਮੌਕੇ ਏਸੀਪੀ ਦੇਵਦਤ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨਾਂ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਸ਼ਹਿਰ ਦੇ ਪੁਤਲੀਘਰ, ਗਵਾਲਮੰਡੀ ਅਤੇ ਹੋਰ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਤਾਂ ਜੋ ਅਮਨ ਸ਼ਾਂਤੀ ਬਣਾਈ ਜਾ ਸਕੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹੇ ਅੰਦਰ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਵੀ ਜਾਰੀ ਰਹੇਗਾ।