ਗਣਤੰਤਰ ਦਿਵਸ ਲਈ ਪੁਲਿਸ ਸਰਚ ਅਭਿਆਨ ਤਹਿਤ ਕਰ ਰਹੀ ਚੈਕਿੰਗ - Search campaign
🎬 Watch Now: Feature Video
ਜਲੰਧਰ: ਜਿੱਥੇ ਪੂਰੇ ਭਾਰਤ ਵਿੱਚ ਗਣਤੰਤਰ ਦਿਵਸ ਮਨਾਇਆ ਜਾਣਾ ਹੈ। ਉੱਥੇ ਹੀ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਵਿਭਾਗ ਨੇ ਵੀ ਆਪਣੀ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਹੋਏ ਹਨ ਅਤੇ ਸਮੇਂ ਸਮੇਂ ਸਿਰ ਚੈਕਿੰਗ ਵੀ ਕੀਤੀ ਜਾ ਰਹੀ ਹੈ।ਜਲੰਧਰ ਦੀ ਪੁਲਿਸ ਨੇ 26 ਜਨਵਰੀ ਨੂੰ ਲੈ ਕੇ ਸਰਚ ਅਭਿਆਨ ਚਲਾਇਆ ਹੋਇਆ ਹੈ ਜਿਸ ਦੌਰਾਨ ਪੁਲਿਸ ਫੋਰਸ ਅਤੇ ਐਸਐਚਓ ਮੁਕੇਸ਼ ਕੁਮਾਰ ਨੇ 26 ਜਨਵਰੀ ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਤਾਪ ਬਾਗ ਜਲੰਧਰ ਰੇਲਵੇ ਸਟੇਸ਼ਨ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸਟੇਸ਼ਨ ਤੇ ਕੁਲੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ ਕਿ ਕੋਈ ਵੀ ਸ਼ੱਕੀ ਚੀਜ਼ ਪਾਈ ਜਾਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਜਾਵੇ ਅਤੇ ਉਨਾਂ ਕਿਹਾ ਕਿ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਅਜਿਹੀ ਕੋਈ ਵੀ ਚੀਜ਼ ਉਨ੍ਹਾਂ ਨੂੰ ਸ਼ੱਕੀ ਦਿਸਦੀ ਹੈ ਤਾਂ ਉਹ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਜ਼ਰੂਰ ਦੇਣ।