ਕੋਰੋਨਾ ਦੇ ਮੱਦੇਨਜ਼ਰ ਹੁਸ਼ਿਆਰਪੁਰ 'ਚ ਪੁਲਿਸ ਦੀ ਸਖ਼ਤੀ
🎬 Watch Now: Feature Video
ਹੁਸ਼ਿਆਰਪੁਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਜਿਥੇ ਸਰਕਾਰ ਸਖ਼ਤੀ ਵਰਤ ਰਹੀ ਹੈ, ਉਥੇ ਹੀ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਚੌਕਸ ਹੈ। ਇਸ ਦੇ ਚੱਲਦਿਆਂ ਹੁਸ਼ਿਆਰਪੁਰ 'ਚ ਵੀ ਪੁਲਿਸ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਕਸਬਾ ਮਾਹਿਲਪੁਰ ਵਿਖੇ ਪੁਲਿਸ ਵਲੋਂ ਨਾਕਾ ਲਗਾ ਕੇ ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਦੇ ਜਿਥੇ ਚਲਾਨ ਕੀਤੇ ਗਏ, ਉਥੇ ਹੀ ਮੌਕੇ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਟੈਸਟ ਵੀ ਕੀਤੇ ਗਏ। ਪੁਲਿਸ ਦਾ ਕਹਿਣਾ ਕਿ ਰੋਜ਼ਾਨਾ 70 ਤੋਂ 100 ਲੋਕਾਂ ਦੇ ਟੈਸਟ ਕੀਤੇ ਜਾਂਦੇ ਹਨ।