ਨਸ਼ਾ ਤਸਕਰ ਹੋ ਜਾਣ ਸਾਵਧਾਨ ! ਪੁਲਿਸ ਦਾ ਵੱਡਾ ਐਕਸ਼ਨ - ਛੇਹਰਟਾ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਦੋ ਹਜਾਰ ਸਤਾਰਾਂ ਦੀ ਚੋਣਾਂ ਦੇ ਵਿੱਚ ਗੁਟਕਾ ਸਾਹਿਬ ਹੱਥ ਵਿਚ ਫੜ ਸਹੁੰ ਚੁੱਕੀ ਗਈ ਸੀ ਕਿ ਉਹ ਜਲਦ ਹੀ ਨਸ਼ੇ ਦਾ ਲੱਕ ਤੋੜਨਗੇ ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਐਸਆਈਟੀ (SIT) ਦਾ ਗਠਨ ਕੀਤਾ ਗਿਆ ਸੀ। ਉੱਥੇ ਹੁਣ ਇੱਕ ਵਾਰ ਫਿਰ ਤੋਂ ਪੁਲਿਸ ਅਧਿਕਾਰੀਆਂ ਵੱਲੋਂ ਨਸ਼ਾ ਤਸਕਰਾਂ ਨੂੰ ਰੋਕਣ ਵਾਸਤੇ ਉਨ੍ਹਾਂ ਦੀ ਪ੍ਰਾਪਰਟੀ ਨੂੰ ਅਟੈਚ ਕੀਤਾ ਜਾ ਰਿਹਾ ਹੈ। ਇਸ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਛੇਹਰਟਾ ਦੇ ਰਹਿਣ ਵਾਲੇ ਪਰਮਜੀਤ ਸਿੰਘ ਪੰਮਾ ਦੀ ਪ੍ਰਾਪਰਟੀ ਨੂੰ ਅਟੈਚ ਕੀਤਾ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਵਿਕਰਮਜੀਤ ਸਿੰਘ ਦੁੱਗਲ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਰਹਿਣ ਵਾਲੇ ਪਰਮਜੀਤ ਸਿੰਘ ਪੰਮਾ ਜਿਸ ਦੇ ਖ਼ਿਲਾਫ਼ ਪਹਿਲਾਂ ਹੀ ਦੋ ਅਪਰਾਧਿਕ ਮਾਮਲੇ ਦਰਜ ਹਨ ਹੁਣ ਉਸ ਦੀ ਉਨੀ ਲੱਖ ਦੇ ਕਰੀਬ ਦੀ ਪ੍ਰਾਪਰਟੀ ਨੂੰ ਅਟੈਚ ਕੀਤਾ ਗਿਆ ਹੈ।