ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਲਿਸ ਨੇ ਸਮਾਜ ਸੇਵੀ ਸੰਸਥਾ ਨਾਲ ਮਿਲ ਕੇ ਵੰਡੇ ਮਾਸਕ
🎬 Watch Now: Feature Video
ਅੰਮ੍ਰਿਤਸਰ:ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸ ਵੱਧ ਰਹੇ ਹਨ। ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਸਮਾਜ ਸੇਵੀ ਸੰਸਥਾ ਨਾਲ ਮਿਲ ਲੋੜਵੰਦ ਲੋਕਾਂ ਨੂੰ ਮਾਸਕ ਵੰਡੇ। ਪੁਲਿਸ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਸਮਾਜ ਸੇਵੀ ਸੰਨੀ ਖੋਸਲਾ ਨੇ ਕਿਹਾ ਕਿ ਪੁਲਿਸ ਨੂੰ ਚਲਾਨ ਕੱਟਣ ਦੀ ਬਜਾਏ ਮਾਸਕ ਵੰਡਣੇ ਚਾਹੀਦੇ ਹਨ। ਉਥੇ ਹੀ ਪੁਲਿਸ ਅਧਿਕਾਰੀ ਨੇ ਸ਼ਹਿਰ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਤੇ ਸਮਾਜਿਕ ਦੂਰੀ ਬਣਾਏ ਰੱਖਣ ਤੇ ਮਾਸਕ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਨਿਯਮਾਂ ਦੀ ਪਾਲਣਾ ਕਰਕੇ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।