ਵਪਾਰ ਮੰਡਲ ਅਤੇ ਪੁਲਿਸ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਵੰਡੇ ਮਾਸਕ - ਕੋਰੋਨਾ ਮਹਾਂਮਾਰੀ
🎬 Watch Now: Feature Video
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਅਤੇ ਵਪਾਰ ਮੰਡਲ ਵੱਲੋਂ ਦੁਕਾਨਦਾਰਾਂ ਨੂੰ ਮਾਸਕ ਵੰਡੇ ਗਏ। ਇਸ ਦੌਰਾਨ ਐਸਐਚਓ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਿਦਾਇਤਾਂ ਮੁਤਾਬਿਕ 8 ਵਜੇ ਤੱਕ ਦੁਕਾਨਾਂ ਅਤੇ ਬਜ਼ਾਰਾ ਨੂੰ ਬੰਦ ਹੋਣੇ ਚਾਹੀਦੇ ਹਨ। ਪਰ ਐਤਵਾਰ ਨੂੰ ਪੂਰੀ ਤਰ੍ਹਾਂ ਨਾਲ ਲੌਕਡਾਊਨ ਰਹੇਗਾ। ਇਸ ਸਬੰਧੀ ਵਪਾਰ ਮੰਡਲ ਦੇ ਪ੍ਰਧਾਨ ਨਾਲ ਮਿਲਕੇ ਦੁਕਾਨਾਦਾਰਾਂ ਨੂੰ ਜਾਗਰੂਕ ਕੀਤਾ ਗਿਆ। ਨਾਲ ਹੀ ਦੁਕਾਨਦਾਰਾਂ ਨੂੰ ਮਾਸਕ ਵੀ ਵੰਡੇ ਗਏ। ਨਾਲ ਹੀ ਉਨ੍ਹਾਂ ਨੇ ਵੀ ਦੱਸਿਆ ਕਿ ਜੋ ਵੀ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।