ਪੁਲਿਸ ਨੇ ਲੁੱਟ-ਖੋਹ ਕਰਨ ਵਾਲਾ ਗੈਂਗ ਕੀਤਾ ਬੇਨਕਾਬ - ਵਾਰਦਾਤ
🎬 Watch Now: Feature Video
ਪਟਿਆਲਾ:ਪਟਿਆਲਾ ਪੁਲਿਸ ਨੂੰ ਉਸ ਵੇਲ੍ਹੇ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ 5 ਲੁਟੇਰਿਆਂ ਨੂੰ ਹਥਿਆਰਾਂ ਅਤੇ ਪੈਸਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਕਾਬੂ ਕੀਤੇ ਮੁਲਜ਼ਮਾਂ ਤੋਂ ਹਰਿਆਣਾ ਪੁਲਿਸ ਦੀ ਵਰਦੀ ਅਤੇ ਉਨ੍ਹਾਂ ਦੁਆਰਾ ਵਰਤੇ ਜਾਣ ਵਾਲੇ ਮਾਸਕ ਵੀ ਬਰਾਮਦ ਕੀਤੇ ਗਏ ਹਨ।ਇਸ ਸਾਰੇ ਮਾਮਲੇ ਦਾ ਖੁਲਾਸਾ ਪਟਿਆਲਾ ਦੇ ਐਸ.ਐਸ.ਪੀ ਸੰਦੀਪ ਕੁਮਾਰ ਗਰਗ ਨੇ ਕੀਤਾ ਹੈ ਜਿਨ੍ਹਾਂ ਨੇ ਦੱਸਿਆ ਹੈ ਕਿ ਇਹ ਲੁਟੇਰੇ ਪਟਿਆਲਾ ਜ਼ਿਲ੍ਹਾ ਦੇ ਪਾਤੜਾਂ ਹਲਕਾ ਦੇ ਵਿੱਚ 9 ਮਈ ਨੂੰ ਵਾਰਦਾਤ ਕਰ ਕੇ ਗਏ ਸਨ ਜਿੱਥੋਂ ਇੱਕ ਵਿਅਕਤੀ ਨੂੰ ਉਨ੍ਹਾਂ ਨੇ ਝੂਠਾ ਲਾਰਾ ਲਾ ਕੇ ਉਸ ਪਾਸੋਂ 3 ਲੱਖ ਰੁਪਏ ਲੈ ਲਏ ਸਨ ਅਤੇ ਹਰਿਆਣਾ ਪੁਲਿਸ ਦੀ ਵਰਦੀ ਪਾ ਕੇ ਉਸ ਨਾਲ ਧੋਖਾਧੜੀ ਕੀਤੀ ਸੀ ਫਿਲਹਾਲ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਪਾਸੋਂ 3 ਲੱਖ ਰੁਪਏ ਬਰਾਮਦ ਕੀਤੇ ਗਏ ਨੇ ਤੇ ਇਕ 12 ਬੋਰ ਦਾ ਰਿਵਾਲਵਰ, 1 ਰਿਵਾਲਵਰ ਤੇ ਨਾਲ ਹੀ ਇਨ੍ਹਾਂ ਦੁਆਰਾ ਇਸ ਵਾਰਦਾਤ ਵਿੱਚ ਵਰਤੀ ਗਈ ਗੱਡੀ ਵੀ ਬਰਾਮਦ ਕੀਤੀ ਗਈ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਪੜਤਾਲ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।