ਕੋਰੋਨਾ ਨੂੰ ਲੈ ਕੇ ਪੁਲਿਸ ਨੇ ਮੈਰਿਜ ਪੈਲੇਸ ਮਾਲਕਾਂ ਨਾਲ ਕੀਤੀ ਮੀਟਿੰਗ
🎬 Watch Now: Feature Video
ਜਲੰਧਰ: ਬੀਤੇ ਦਿਨੀਂ ਪੰਜਾਬ ਵਿੱਚ ਕੋਰੋਨਾ ਦਾ ਪ੍ਰਭਾਵ ਮੁੜ ਤੋਂ ਦੇਖਣ ਨੂੰ ਮਿਲ ਰਿਹਾ ਹੈ ਅਤੇ ਕੋਰੋਨਾ ਦਿਨ ਪ੍ਰਤੀ ਦਿਨ ਅਸਰ ਦਿਖਾ ਰਿਹਾ ਹੈ। ਕੋਰੋਨਾ ਦੀ ਵੱਧ ਰਹੀਂ ਗਿਣਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੁੜ ਤੋਂ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਹਿਤ ਥਾਣਾ ਫਿਲੌਰ ਦੇ ਥਾਣਾ ਮੁਖੀ ਨੇ ਮੈਰਿਜ ਪੈਲੇਸ ਤੇ ਹੋਟਲ ਮਾਲਕਾਂ ਆਦਿ ਨਾਲ ਮਿਲ ਕੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੰਜੀਵ ਕਪੂਰ ਨੇ ਮਾਲਕਾਂ ਨੂੰ ਇਹ ਆਦੇਸ਼ ਦਿੱਤੇ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣ ਕਰਨਗੇ।