ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਲੈਕੇ ਐਕਸ਼ਨ ‘ਚ ਪੁਲਿਸ - Takht Sri Kesgarh Sahib
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਹੋਈ ਬੇਅਦਬੀ (beadbi) ਦੀ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ (Police administration) ਚੌਕਸ ਵਿਖਾਈ ਦੇ ਰਿਹਾ ਹੈ। ਪੁਲਿਸ ਵੱਲੋਂ ਸ਼ਹਿਰ ਦੇ ਵਿੱਚ ਅਮਨ ਕਾਨੂੰਨਾਂ ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਸ਼ਹਿਰ ਦੇ ਵਿੱਚ ਭਾਰੀ ਪੁਲਿਸ ਫੋਰਸ ਦੀ ਮਦਦ ਨਾਲ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐਸਪੀ ਰਮਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਬੇਅਦਬੀ ਦੀ ਦੁਖਦਾਈ ਘਟਨਾ ਤੋਂ ਬਾਅਦ ਸ਼ਹਿਰ ਦੇ ਵਿੱਚ ਥੋੜ੍ਹਾ ਤਣਾਓ ਦਾ ਮਾਹੌਲ ਸੀ ਜਿਸ ਨੂੰ ਲੈ ਕੇ ਸ਼ਹਿਰ ਵਿੱਚ ਫਲੈਗ ਮਾਰਚ (Flag March) ਕੱਢਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੇਅਦਬੀ ਕਰਨ ਵਾਲੇ ਮੁਲਜ਼ਮ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤਾਂ ਕਿ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰ ਮਾਮਲੇ ਦੀ ਤੈਅ ਤੱਕ ਪਹੁੰਚਿਆ ਜਾ ਸਕੇ।