ਜਲੰਧਰ 'ਚ ਪੁਲਿਸ ਨੇ ਵਧਾਈ ਸਖ਼ਤੀ, ਕਰਫਿਊ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋ ਰਹੀ ਸਖ਼ਤ ਕਾਰਵਾਈ

🎬 Watch Now: Feature Video

thumbnail
ਜਲੰਧਰ: ਜ਼ਿਲ੍ਹੇ 'ਚ ਸਵੇਰੇ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ ਅੱਜ ਸਵੇਰੇ ਇੱਕ ਨੌਜਵਾਨ ਵੱਲੋਂ ਇੱਕ ਪੁਲਿਸ ਮੁਲਾਜ਼ਮ ਨੂੰ ਆਪਣੀ ਗੱਡੀ ਨਾਲ ਘਸੀਟਣ ਦਾ ਮਾਮਲਾ ਸਾਹਮਣੇ ਆਇਆ ਸੀ। ਮਾਮਲਾ ਆਉਣ ਤੋਂ ਬਾਅਦ ਜਿੱਥੇ ਪੁਲਿਸ ਨੇ ਉਸ ਦੇ ਪਿਤਾ 'ਤੇ ਮਾਮਲਾ ਦਰਜ ਕੀਤਾ ਹੈ ਉੱਥੇ ਹੀ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਨਾਕੇ ਲਾ ਸਖ਼ਤੀ ਵੀ ਵਧਾ ਦਿੱਤੀ ਹੈ। ਜਾਣਕਾਰੀ ਦਿੰਦਿਆਂ ਏਡੀਸੀਪੀ ਗਗਨੇਸ਼ ਕੁਮਾਰ ਨੇ ਦੱਸਿਆ ਕਿ ਹਦਾਇਤਾਂ ਜਾਰੀ ਹੋਣ ਤੋਂ ਬਾਅਦ ਵੀ ਲੋਕਾਂ ਵੱਲੋਂ ਚੰਗੀ ਤਰ੍ਹਾਂ ਪਾਲਣ ਨਹੀਂ ਕੀਤਾ ਜਾ ਰਿਹਾ ਅਤੇ ਲੋਕ ਬਿਨਾਂ ਪਾਸ ਅਤੇ ਬਿਨਾਂ ਕਿਸੇ ਕਾਰਨ ਤੋਂ ਘਰੋਂ ਬਾਹਰ ਨਿਕਲ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.