ਪਠਾਨਕੋਟ 'ਚ ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਨੇ ਵਧਾਈ ਸੁਰੱਖਿਆ
🎬 Watch Now: Feature Video
ਜੰਮੂ ਕਸ਼ਮੀਰ 'ਚ ਚੱਲ ਰਹੇ ਤਣਾਅ ਅਤੇ ਭਾਰਤ-ਪਾਕਿਸਤਾਨ ਸਰਹੱਦ ਨਾਲ ਜੁੜੇ ਹੋਣ ਦੇ ਕਾਰਨ ਆਜ਼ਾਦੀ ਦਿਹਾੜੇ ਦੇ ਮੌਕੇ ਨੂੰ ਵੇਖਦੇ ਹੋਏ ਪਠਾਨਕੋਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਦੀ ਸੁਰੱਖਿਆ ਦਾ ਜਾਇਜਾ ਲਿਆ ਗਿਆ। ਪੁਲਿਸ ਨੇ ਸਵੈਟ ਟੀਮ ਨੂੰ ਨਾਲ ਲੈ ਕੇ ਭੀੜ ਭਾੜ ਇਲਾਕਿਆਂ 'ਚ ਚੈਕਿੰਗ ਕੀਤੀ ਹੈ। ਉੱਥੇ ਹੀ ਸਵੈਟ ਟੀਮ ਦੀ ਵਿਸ਼ੇਸ਼ ਤੌਰ 'ਤੇ ਪਠਾਨਕੋਟ 'ਚ ਤੈਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰੱਖੜੀ ਦੇ ਤਿਉਹਾਰ ਨੂੰ ਵੀ ਵੇਖਦੇ ਹੋਏ ਬਾਜ਼ਾਰਾਂ ਦੇ ਵਿੱਚ ਪੁਲਿਸ ਤਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।