ਜਲੰਧਰ: ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
🎬 Watch Now: Feature Video
ਜਲੰਧਰ: ਜ਼ਿਲ੍ਹੇ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਗਾਂਧੀ ਕੈਂਪ ਚ ਅਤੇ ਦਾਣਾ ਮੰਡੀ ਦੇ ਇਲਾਕਿਆਂ ਚ ਨਸ਼ਾ ਵਿਰੋਧੀ ਸਰਚ ਅਭਿਆਨ ਵੀ ਚਲਾਇਆ ਗਿਆ। ਜਿਸ ਚ ਪੁਲਿਸ ਦੀ ਟੀਮ ਨੇ ਵਾਹਨਾਂ ਅਤੇ ਦੁਕਾਨਾਂ ਦੀ ਤਲਾਸ਼ੀ ਵੀ ਲਈ ਗਈ। ਦੱਸ ਦਈਏ ਕਿ ਇਲਾਕੇ ਵਿੱਚ ਨਸ਼ਾ ਵੇਚਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੁਸਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਥਾਣਾ ਇੰਚਾਰਜ ਸੁਲੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਦੇ ਲਈ ਉਨ੍ਹਾਂ ਨੂੰ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰ ਨੂੰ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।