ਪੁਲਿਸ ਵੱਲੋਂ ਸਾਡੇ ਨਾਲ ਕੀਤਾ ਗਿਆ ਮਾੜਾ ਵਤੀਰਾ- ਆਂਗਣਵਾੜੀ ਵਰਕਰ - ਆਂਗਣਵਾੜੀ ਵਰਕਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10973968-893-10973968-1615522065224.jpg)
ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬਜਟ ਵਿੱਚ ਉਨ੍ਹਾਂ ਲਈ ਕੁਝ ਵੀ ਨਹੀਂ ਹੋਣ ਕਾਰਨ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪਰ ਜਦੋਂ ਆਂਗਣਵਾੜੀ ਮੁਲਾਜ਼ਮ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਪਹੁੰਚੇ ਤਾਂ ਉੱਥੇ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਉਨ੍ਹਾਂ ਨਾਲ ਮਾੜਾ ਵਤੀਰਾ ਕਰਦੇ ਹੋਏ ਉਨ੍ਹਾਂ ਨੂੰ ਪਿੱਛੇ ਖਦੇੜ ਦਿੱਤਾ ਗਿਆ। ਇਸ ਸਬੰਧ ’ਚ ਦੱਸਦੇ ਹੋਏ ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨਾਲ ਮਾੜਾ ਵਤੀਰਾ ਕੀਤਾ ਗਿਆ ਹੈ। ਯੂਨੀਅਨ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਇਹ ਗੱਲ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੰਤਰੀ ਦੇ ਇਸ਼ਾਰਿਆਂ ’ਤੇ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੇ ਨਾਲ ਧੱਕਾਮੁੱਕੀ ਕੀਤੀ ਗਈ ਹੈ।