ਲੁੱਟਾਂ ਖੋਹਾਂ ਕਰਨ ਵਾਲੇ ਦੋ ਚੋਰ ਪੁਲਿਸ ਨੇ ਕੀਤੇ ਕਾਬੂ - ਚੋਰਾਂ ਦਾ ਰਿਮਾਂਡ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ 'ਚ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਮਜੀਠਾ ਰੋਡ 'ਤੇ ਦੋ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਚੋਰਾਂ ਵਲੋਂ ਕੁਝ ਦਿਨ ਪਹਿਲਾਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ 'ਚ ਉਕਤ ਚੋਰ ਲੋੜੀਂਦੇ ਸੀ। ਪੁਲਿਸ ਵਲੋਂ ਚੋਰਾਂ ਕੋਲੋਂ ਤਿੰਨ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਕਤ ਚੋਰਾਂ ਦਾ ਇੱਕ ਸਾਥੀ ਫ਼ਰਾਰ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਦਾ ਕਹਿਣਾ ਕਿ ਚੋਰਾਂ ਦਾ ਰਿਮਾਂਡ ਲੈਕੇ ਪੁੱਛਗਿਛ ਕੀਤੀ ਜਾ ਰਹੀ ਹੈ,ਉਮੀਦ ਹੈ ਕਿ ਇਨਾਂ ਕੋਲੋਂ ਹੋਰ ਵੀ ਖੁਲਾਸੇ ਹੋਣਗੇ।