ਤਿਉਹਾਰਾਂ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ - high alert
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਵੱਲੋਂ ਦਿਵਾਲੀ ਦੇ ਮੌਕੇ ਸੁਰੱਖਿਆਂ ਨੂੰ ਮੱਧੇਨਜ਼ਰ ਹਦਾਇਤਾਂ ਜਾਰੀ ਕੀਤੀਆਂ ਹਨ। ਅਧਿਕਾਰੀਆਂ ਵੱਲੋਂ ਪੁਲਿਸ ਫੋਰਸ ਸਮੇਤ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਵਿਚ ਚੈਕਿੰਗ ਕੀਤੀ ਗਈ ਅਤੇ ਇਸੇ ਦੌਰਾਨ ਸ਼ਹਿਰ ਦੇ ਬਾਹਰੀ ਤੇ ਅੰਦਰੂਨੀ ਇਲਾਕਿਆਂ ਵਿੱਚ ਸਖ਼ਤ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਤਿਉਹਾਰ ਮੋਕੇ ਬਜ਼ਾਰਾ ਵਿਚ ਖਰੀਦਾਰੀ ਆਮ ਦਿਨਾਂ ਨਾਲੋਂ ਜ਼ਿਆਦਾ ਹੋਣ ਕਾਰਨ ਰੋਣਕ ਵੱਧ ਜਾਂਦੀ ਹੈ। ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਂਵੀ ਘਟਨਾਂ ਨਾ ਹੋ ਸਕੇ ਅਤੇ ਸ਼ਹਿਰ ਵਿੱਚ ਅਮਨ ਸ਼ਾਤੀ ਤੇ ਕਾਨੂੰਨ ਵਿਵੱਸਥਾਂ ਨੂੰ ਬਣਾਈ ਰੱਖਣ ਲਈ ਅੰਮ੍ਰਿਤਸਰ ਚੌਕਸੀ ਵਰਤੀ ਜਾ ਰਹੀ ਹੈ। ਜਿਸਦੇ ਸੰਬੰਧੀ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।