ਪੁਲਿਸ ਸ਼ਹੀਦੀ ਦਿਹਾੜੇ 'ਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - Police Martyrs' Day
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9260001-thumbnail-3x2-jld.jpg)
ਜਲੰਧਰ: ਸ਼ਹਿਰ ਵਿੱਚ ਅੱਜ ਬੁੱਧਵਾਰ ਨੂੰ ਪੁਲਿਸ ਵਿਭਾਗ ਵੱਲੋਂ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਸ਼ਹੀਦੀ ਸਮਾਗਮ ਵਿੱਚ ਪੁਲਿਸ ਅਧਿਕਾਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ 21 ਅਕਤੂਬਰ 1959 ਨੂੰ ਚੀਨੀ ਫੌਜ ਨੇ ਪੁਲਿਸ ਜਵਾਨਾਂ ਉੱਤੇ ਹਮਲਾ ਕੀਤਾ ਸੀ ਜਿਸ ਵਿੱਚ ਡੀਐਸਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸੀ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ।