ਸੜਕਾਂ 'ਤੇ ਪਠਾਨਕੋਟ ਪੁਲਿਸ ਦੀ ਪੈਨੀ ਨਜ਼ਰ - Vehicle checking
🎬 Watch Now: Feature Video
ਪਠਾਨਕੋਟ: ਨਗਰ ਨਿਗਮ ਦੀਆਂ ਚੋਣਾਂ ਲੈ ਕੇ ਉਮੀਦਵਾਰਾਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਪੁਲਿਸ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਥਾਂ-ਥਾਂ 'ਤੇ ਨਾਕੇ ਲਗਾਏ ਗਏ ਹਨ। ਇਸੇ ਤਹਿਤ ਪੰਜਾਬ ਜੰਮੂ ਬਾਰਡਰ ਮਾਧੋਪੁਰ ਅਤੇ ਸੁਜਾਨਪੁਰ ਵਿਖੇ ਪੁਲਿਸ ਵੱਲੋਂ ਲਗਾਤਾਰ ਮੁਸਤੈਦੀ ਵਰਤੀ ਜਾ ਰਹੀ ਹੈ। ਪਠਾਨਕੋਟ ਨਗਰ ਨਿਗਮ ਦੀਆਂ ਚੋਣਾਂ ਅਤੇ ਸੁਜਾਨਪੁਰ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਕਰੀਬ ਬਾਰਾਂ ਸੌ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਜੋ ਕਿ ਪੰਜਾਬ 'ਚ ਦਾਖ਼ਲ ਹੋਣ ਵਾਲੀਆਂ ਜੰਮੂ ਤੋਂ ਆਉਣ ਵਾਲੀਆਂ ਗੱਡੀਆਂ ਨੂੰ ਚੈੱਕ ਕਰ ਰਹੇ ਹਨ।