ਸ੍ਰੀ ਮੁਕਤਸਰ ਸਾਹਿਬ: ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਿਸ ਪ੍ਰਸ਼ਾਸਨ ਨੇ ਕੱਢਿਆ ਫਲੈਗ ਮਾਰਚ - ਫਲੈਗ ਮਾਰਚ ਕੱਢਿਆ ਗਿਆ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਨਵੀਂ ਗਾਈਡਲਾਈਨਜ਼ ਬਾਰੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧ ਚ ਸਮਾਜਸੇਵੀ ਜਸਪ੍ਰੀਤ ਛਾਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਮੁਤਾਬਿਕ ਹੁਣ ਦੁਕਾਨਾਂ ਨੂੰ 6 ਵਜੇ ਤੱਕ ਖੋਲ੍ਹਿਆ ਜਾ ਸਕੇਗਾ। ਉੱਥੇ ਹੀ ਸ਼ਨੀਵਾਰ ਨੂੰ ਵੀ ਦੁਕਾਨਾ ਨੂੰ ਖੋਲ੍ਹਣ ਦੀ ਆਗਿਆ ਹੈ। ਇਸ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਦੌਰਾਨ ਕੋਰੋਨਾ ਤੋਂ ਬਚਾਉਣ ਲਈ ਮਾਸਕ ਵੀ ਵੰਡੇ ਗਏ ਹਨ।