ਗ੍ਰਿਫ਼ਤਾਰ ਕੀਤੇ ਤਸਕਰਾਂ ਨੂੰ ਪੁਲਿਸ ਨੇ ਕੀਤਾ ਅਦਾਲਤ ਵਿੱਚ ਪੇਸ਼ - ਅਦਾਲਤ ਵਿੱਚ ਪੇਸ਼
🎬 Watch Now: Feature Video
ਬੁੱਧਵਾਰ ਨੂੰ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਪਿੰਡ ਰੋਡਵਾਲਾ ਕਲਾਂ ਤੋਂ ਇੱਕ ਬੈਰੀਕੇਡਿੰਗ ਦੌਰਾਨ 12 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ। ਇਸ ਦੇ ਨਾਲ ਹੀ ਪੁਲਿਸ ਨੇ 2 ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਦੀ ਉਮਰ ਮਹਿਜ਼ 20 ਸਾਲ ਹੈ। ਦਿਹਾਤੀ ਪੁਲਿਸ ਦੇ ਐੱਸਐੱਸਪੀ ਨੇ ਇਸ ਬਾਰੇ ਪੁਸ਼ਟੀ ਕੀਤੀ ਹੈ। ਪੁਲਿਸ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ 3 ਦਿਨ ਦੀ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਹੈਰੋਇਨ ਬਰਾਮਦਗੀ ਦੇ ਨਾਲ ਨਾਲ ਇਨ੍ਹਾਂ ਮੁਲਜ਼ਮਾਂ ਕੋਲੋਂ ਫੋਨ ਵੀ ਬਰਾਮਦ ਹੋਏ ਸਨ। ਪੁਲਿਸ ਨੇ ਰਿਮਾਂਡ ਹਾਸਲ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।