ਪੁਲਿਸ ਨੇ 7 ਜਾਅਲੀ ਨੰਬਰ ਪਲੇਟ ਲੱਗੇ ਮੋਟਰਸਾਈਕਲ ਕੀਤੇ ਬਰਾਮਦ - ਵੱਖ-ਵੱਖ ਗਿਰੋਹਾਂ
🎬 Watch Now: Feature Video
ਸੀਆਈਏ ਦੇ ਮੈਂਬਰਾਂ ਨੇ ਧਾਰਮਿਕ ਅਸਥਾਨਾਂ ਅਤੇ ਭੀੜਭਾਰ ਵਾਲੀਆਂ ਥਾਵਾਂ ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਸਬੰਧੀ ਐਸਪੀਡੀ ਜਗਜੀਤ ਸਿੰਘ ਜੱਲਾ ਨੇ ਦੱਸਿਆ ਕਿ ਸੀਆਈਏ ਸਟਾਫ ਨੇ ਸਰਹਿੰਦ ਵੱਲੋਂ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਗਿਰੋਹਾਂ ਵੱਲੋਂ 7 ਚੋਰੀ ਕੀਤੇ ਗਏ ਮੋਟਰਸਾਈਕਲਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬਰਾਮਦ ਕੀਤੇ ਗਏ ਮੋਟਰਸਾਈਕਲਾਂ ਤੇ ਚੋਰਾਂ ਵੱਲੋਂ ਜਾਅਲੀ ਨੰਬਰ ਲਗਾਏ ਹੋਏ ਸੀ। ਫਿਲਹਾਲ ਕਾਬੂ ਕੀਤੇ ਗਏ ਚੋਰਾਂ ਨੂੰ ਮਾਨਯੋਗ ਅਦਾਲਤ ਚ ਪੇਸ਼ ਕਰਕੇ ਰਿਮਾਂਡ ਤੇ ਲਿਆ ਜਾਵੇਗਾ। ਨਾਲ ਹੀ ਮਾਮਲੇ ਸਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।