ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ - ਅੰਨ੍ਹੇ ਕਤਲ ਦੀ ਗੁੱਥੀ
🎬 Watch Now: Feature Video
ਤਰਨਤਾਰਨ: ਚੋਹਲਾ ਸਾਹਿਬ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮੁਲਜ਼ਮ ਨੇ ਆਪਣੀ ਲੜਕੀ ਦੇ ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨਦੀ 'ਚ ਸੁੱਟ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਪੀ ਮਹਿਤਾਬ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਨੇ ਬੀਤੇ ਦਿਨੀਂ ਸ਼ਿਕਾਇਤ ਦਰਜ ਕਰਵਾਈ ਸੀ। ਕਿ ਉਸ ਦਾ ਲੜਕਾ ਅਮਰਜੀਤ ਸਿੰਘ ਘਰ ਵਾਪਸ ਨਹੀਂ ਆਇਆ। ਸ਼ੱਕ ਦੇ ਅਧਾਰ 'ਤੇ ਮੰਗਲ ਸਿੰਘ ਨਾਂਅ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਅਮਰਜੀਤ ਸਿੰਘ ਦਾ ਕਤਲ ਉਸ ਨੇ ਕੀਤਾ ਕਿਉਂਕਿ ਅਮਰਜੀਤ ਦੇ ਪ੍ਰੇਮ ਸਬੰਧ ਉਸ ਦੀ ਲੜਕੀ ਨਾਲ ਸਨ।