ਕੋਰੋਨਾ ਨੂੰ ਲੈਕੇ ਪੁਲਿਸ ਨੇ ਵਧਾਈ ਸਖ਼ਤੀ - ਪੰਜਾਬ ਸਰਕਾਰ
🎬 Watch Now: Feature Video
ਅੰਮ੍ਰਿਤਸਰ:ਕੋਵਿਡ 19 ਦੇ ਚਲਦਿਆਂ ਪੰਜਾਬ ਪੁਲਿਸ ਵੱਲੋਂ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦੇ ਜਾ ਰਹੀ ਹੈ ਤਾਂ ਕਿ ਕੋਰੋਨਾ ਦੇ ਫੈਲਾਅ ਨੂੰ ਘਟਾਇਆ ਜਾ ਸਕੇ ਤੇ ਵੱਧ ਤੋਂ ਵੱਧ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਅੰਮ੍ਰਿਤਸਰ ਦਿਹਾਤੀ ਦੇ ਐੱਸ ਐੱਸ ਪੀ ਸ਼੍ਰੀ ਧਰੁਵ ਦਹੀਆ ਵੱਲੋਂ ਭਾਰੀ ਪੁਲਿਸ ਫੋਰਸ ਲੈ ਕੇ ਰਈਆ ਦੇ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲੈ ਕੇ ਲੋਕਾਂ ਨੂੰ ਘਰਾਂ ਦੇ ਵਿੱਚ ਸੁਰੱਖਿਅਤ ਰਹਿਣ ਵਾਸਤੇ ਕਿਹਾ ਤੇ ਬਿਨਾਂ ਗੱਲ ਤੋਂ ਘਰਾਂ ਤੋਂ ਬਾਹਰ ਨਿਕਲਣ ਵਾਲਿਆਂ ਨੂੰ ਚਿਤਾਵਨੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿਸ ਵੇਲੇ ਵੀ ਕਿਸੇ ਵੀ ਬੇਸਹਾਰੇ ਨੂੰ ਜਾਂ ਪੀੜਤ ਪਰਿਵਾਰ ਨੂੰ ਪੰਜਾਬ ਪੁਲਿਸ ਦੀ ਜ਼ਰੂਰਤ ਹੈ ਤਾਂ ਪੰਜਾਬ ਪੁਲਿਸ ਉਨ੍ਹਾਂ ਦੀ ਮਦਦ ਵਿਚ ਹਾਜ਼ਰ ਹੈ ।