ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਸਖ਼ਤ - ਨਾਈਟ ਕਰਫਿਊ ਲਗਾਉਣ ਦਾ ਐਲਾਨ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਸੂਬੇ ’ਚ ਲਗਾਤਾਰ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦਿਆਂ ਹੋਇਆ ਸੂਬੇ ਭਰ ’ਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਨਾਈਟ ਕਰਫਿਊ ਦੇ ਚਲਦਿਆਂ ਹੁਸ਼ਿਆਰਪੁਰ ’ਚ ਪੁਲਿਸ ਵੱਲੋਂ ਪੂਰੀ ਮੁਸ਼ਤੈਦੀ ਦਿਖਾਉਂਦਿਆਂ ਹੋਇਆ ਲੋਕਾਂ ਨੂੰ ਰਾਤ ਦੇ ਕਰਫਿਊ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਐੱਸਪੀ ਮਨਦੀਪ ਸਿੰਘ ਨੇ ਕਿਹਾ ਕਿ ਪਹਿਲਾ ਦਿਨ ਹੋਣ ਕਰਕੇ ਉਨ੍ਹਾਂ ਵੱਲੋਂ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਨਾਈਟ ਕਰਫਿਊ ਦੇ ਨਿਯਮਾਂ ਦੀ ਪੂਰਨ ਤੌਰ ਤੇ ਪਾਲਣਾ ਕਰਨ ਤੇ ਪੁਲੀਸ ਪ੍ਰਸ਼ਾਸਨ ਦਾ ਸਹਿਯੋਗ ਦੇਣ।