ਕੋੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਦੁਕਾਨਦਾਰ ਖਿਲਾਫ ਕੀਤੀ ਸਖ਼ਤ ਕਾਰਵਾਈ - ਕੋਰੋਨਾ ਵਾਇਰਸ
🎬 Watch Now: Feature Video
ਜਲੰਧਰ :ਪੰਜਾਬ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਦੇ ਮੱਦੇਨਜ਼ਰ ਸਰਕਾਰ ਵੱਲੋਂ ਵੀਕੈਂਡ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਲੌਕਡਾਊਨ ਦੇ ਬਾਵਜੂਦ ਕੁੱਝ ਦੁਕਾਨਦਾਰ ਕੋਰੋਨਾ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਜਲੰਧਰ ਪੁਲਿਸ ਵੱਲੋਂ ਇੱਕ ਮਸ਼ਹੂਰ ਫਾਸਟ ਫੂਡ ਦੇ ਦੁਕਾਨਦਾਰ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਹੀਰਾ ਲਾਲ ਨੇ ਦੱਸਿਆ ਕਿ ਉਨ੍ਹਾਂ ਸ਼ਹਿਰ ਦੇ ਮਸ਼ਹੂਰ ਮੱਤੀ ਸਮੋਸੇ ਵਾਲੇ ਦੀ ਦੁਕਾਨ 'ਤੇ ਪੁਲਿਸ ਵੱਲੋਂ ਰੇਡ ਕੀਤੀ ਗਈ। ਇਸ ਦੌਰਾਨ ਉਥੇ ਖਰੀਦਦਾਰਾਂ ਦੀ ਭਾਰੀ ਭੀੜ ਨਜ਼ਰ ਆਈ, ਜਦੋਂ ਕਿ ਦੁਕਾਨ ਦੇ ਮੈਨੇਜਰ ਵੱਲੋਂ ਮਹਿਜ਼ ਹੋਮ ਡਿਲਵਰੀ ਤੇ ਪੈਕਿੰਗ ਦਾ ਕੰਮ ਕਰਨ ਦੀ ਗੱਲ ਆਖੀ ਗਈ। ਕੋੋਰੋਨਾ ਨਿਯਮਾਂ ਦੀਆਂ ਉਲੰਘਣਾ ਕਰਨ 'ਤੇ ਪੁਲਿਸ ਨੇ ਦੁਕਾਨਦਾਰ ਖਿਲਾਫ ਸਖ਼ਤ ਕਾਰਵਾਈ ਕੀਤੀ। ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਜਾ ਸਕੇ।