ਮੋਹਾਲੀ 'ਚ ਨਾਕਾਬੰਦੀ ਦੌਰਾਨ ਪੁਲਿਸ ਟੀਮ 'ਤੇ ਹੋਇਆ ਹਮਲਾ - coronavirus update
🎬 Watch Now: Feature Video

ਮੋਹਾਲੀ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਸਖ਼ਤੀ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਰਾਤ ਦਾ ਕਰਫਿਊ ਵੀ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਕਈ ਹੁੱਲੜਬਾਜਾਂ ਵਲੋਂ ਰਾਤ ਦੇ ਕਰਫਿਊ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ। ਮੁਹਾਲੀ 'ਚ ਰਾਤ ਸਮੇਂ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਕੁਝ ਨੌਜਵਾਨਾਂ ਵਲੋਂ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ ਗਿਆ। ਜਿਸ 'ਚ ਕਈ ਮੁਲਾਜ਼ਮ ਫੱਟੜ ਵੀ ਹੋਏ। ਇਸ ਨੂੰ ਲੈਕੇ ਪੁਲਿਸ ਵਲੋਂ ਪੰਜ ਲੋਕਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਕਿ ਜਲਦ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।