ਮਾਈਨਿੰਗ ਮਾਫੀਆ ਦੇ ਕਰਿੰਦਿਆਂ 'ਤੇ ਪੁਲਿਸ ਦੀ ਨਜ਼ਰ, ਪਰ ਮਾਫੀਆ ਅਜੇ ਵੀ ਆਜ਼ਾਦ !
🎬 Watch Now: Feature Video
ਅਨੰਦਪੁਰ ਸਾਹਿਬ: ਨੂਰਪੁਰ ਬੇਦੀ ਖੇਤਰ ਵਿੱਚ ਲਗਾਤਾਰ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਚੌਕਸ ਨਜ਼ਰ ਆ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮੁਕਦਮਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਰਵਈਆ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ 'ਤੇ ਠੱਲ੍ਹ ਪਾਉਣ ਲਈ ਨਵੀਂ ਤਕਨੀਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਡਰੋਨ ਦੀ ਸਹਾਇਤਾ ਨਾਲ ਮਾਈਨਿੰਗ ਖੇਤਰ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ ਸੀ, ਜਿਸ ਰਾਹੀਂ ਪੁਲਿਸ ਨੇ ਸੱਤਲੁਜ ਪੁੱਲ ਦੇ ਨੇੜੇ ਪਿੰਡ ਐਲਗਰਾਂ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਲੋਕਾ ਨੂੰ ਕਾਬੂ ਕੀਤਾ ਹੈ। ਉੱਥੇ ਹੀ ਜਦ ਇਸ ਮੁੱਦੇ 'ਤੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਗੱਲ ਨੂੰ ਕਬੂਲ ਕੀਤਾ ਕਿ ਜ਼ਿਲ੍ਹੇ ਵਿੱਚ ਨਾਜਾਇਜ਼ ਮਾਇਨਿੰਗ ਹੋ ਰਹੀ ਹੈ ਤੇ ਉਨ੍ਹਾਂ ਇਸ ਸਭ ਲਈ ਉੱਚ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ CBI ਨੂੰ ਚਿੱਠੀ ਲਿਖਣ ਦੀ ਗੱਲ ਆਖੀ।
Last Updated : Sep 6, 2020, 6:57 PM IST