ਗੜ੍ਹਸ਼ੰਕਰ ਵਿਖੇ ਵਿਸ਼ਵਕਰਮਾ ਉਤਸਵ ‘ਚ ਪਹੁੰਚੇ ਸਿਆਸੀ ਆਗੂ - ਭਗਵਾਨ ਵਿਸ਼ਵਕਰਮਾ ਮੰਦਿਰ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਭਗਵਾਨ ਵਿਸ਼ਵਕਰਮਾ ਮੰਦਿਰ ਵਿੱਚ ਦੇਵ ਸ਼ਿਲਪੀ ਭਗਵਾਨ ਵਿਸ਼ਵਕਰਮਾ ਜੀ ਦਾ ਉਤਸਵ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ, ਜਿਸ ਵਿੱਚ ਵਿਧੀ ਪੂਰਵਕ ਹਵਨ ਪੂਜਾ ਉਪਰੰਤ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਪ੍ਰੋਗਰਾਮ ਵਿਚ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ, ਜਿਨ੍ਹਾਂ ਦੇਵ ਸ਼ਿਲਪੀ ਭਗਵਾਨ ਵਿਸ਼ਵਕਰਮਾ ਜੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਅਕਾਲੀ ਦਲ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਕਿਹਾ ਕਿ ਬਾਬਾ ਵਿਸ਼ਕਰਮਾ ਨੇ ਸਾਨੂੰ ਕਿਰਤੇ ਦੇ ਰਾਹ ਪਾਇਆ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮਸ਼ਹੂਰ ਕਲਾਕਾਰ ਸੁਖਵਿੰਦਰ ਸੁੱਖੀ ਨੇ ਵੀ ਆਪਣੀ ਹਾਜ਼ਰੀ ਲਗਵਾਈ।