ਮੰਡੀ ਗੋਬਿੰਦਗੜ੍ਹ ’ਚ ਬਣਨ ਵਾਲੇ ਰੇਲਵੇ ਓਵਰਬ੍ਰਿਜ ’ਤੇ ਸਿਆਸੀ ਬਿਆਨਬਾਜ਼ੀ ਹੋਈ ਤੇਜ਼
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਲੋਕਾਂ ਤੇ ਇਸਦੇ ਆਸਪਾਸ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਓਵਰਬ੍ਰਿਜ ਦੀ ਮੰਗ ਆਖ਼ਰ ਪੂਰੀ ਹੋਣ ਜਾ ਰਹੀ ਹੈ। ਜਿਸਦਾ ਨੀਂਹ ਪੱਥਰ ਬੀਤੀ 8 ਜਨਵਰੀ ਨੂੰ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਰੱਖਿਆ ਗਿਆ ਸੀ ਦੀ ਉਸਾਰੀ ਦਾ ਕੰਮ ਛੇਤੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਰੇਲਵੇ ਓਵਰ-ਬ੍ਰਿਜ ਦੇ ਉਦਘਾਟਨ ਸਮਾਗਮ ਨੂੰ ਲੈ ਕੇ ਅਕਾਲੀ ਨੇਤਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹੈ ਜਿਸ ਕੰਮ ਦਾ ਨੀਂਹ-ਪੱਥਰ ਇੱਕ ਵਾਰ ਪਹਿਲਾਂ ਹੀ ਰੱਖਿਆ ਜਾ ਚੁੱਕਿਆ ਹੈ ਉਸ ਕੰਮ ਨੂੰ ਸ਼ੁਰੂ ਕਰਨ ਦੀ ਬਜਾਏ ਦੁਬਾਰਾ ਨੀਂਹ ਪੱਥਰ ਰੱਖਣਾ ਕੋਈ ਸਮਝਦਾਰੀ ਵਾਲੀ ਗੱਲ ਨਹੀਂ ਹੈ।