ਰਾਜਕੁਮਾਰ ਵੇਰਕਾ ਦੇ ਬਿਆਨ ‘ਤੇ ਭਖੀ ਸਿਆਸਤ - CM
🎬 Watch Now: Feature Video
ਅੰਮ੍ਰਿਤਸਰ: ਅਕਾਲੀ ਦਲ (Akali Dal) ਦੇ ਉਮੀਦਵਾਰ ਡਾ. ਦਲਬੀਰ ਸਿੰਘ ਵੇਰਕਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਇੱਕ ਵੀਡੀਓ ਸੋਸ਼ਲ ਮੀਡੀਆ (Social media) ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਸਰਕਾਰ (Government of Punjab) ਦੇ ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ (Cabinet Minister Dr. Raj Kumar Verka) ਨੇ ਆਪਣੀ ਇੱਕ ਇੰਟਰਵਿਊ ਵਿੱਚ ਪੰਜ ਪਿਆਰਿਆਂ ਦੀ ਤੁਲਣਾ ਚਾਲ਼ੀ ਚੌਰਾਂ ਨਾਲ ਕੀਤੀ ਸੀ ਅਤੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਵੀ ਲੈਕੇ ਇਤਰਾਜ ਯੋਗ ਭਾਸ਼ਾ ਵਰਤੀ ਗਈ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ (Parkash Singh Badal) ਪੰਜਾਬ ਦੇ 5 ਵਾਰ ਮੁੱਖ ਮੰਤਰੀ (CM) ਰਹੇ ਚੁੱਕੇ ਹਨ ਅਤੇ ਉਨ੍ਹਾਂ ਲਈ ਅਜਿਹੀ ਭਾਸ਼ਾ ਵਰਤਨੀ ਮੰਦਭਾਗੀ ਗੱਲ ਹੈ।