ਕੁਲਵੰਤ ਸਿੰਘ ਸਿੱਧੂ ਦੇ 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਸਿਆਸਤ ਗਰਮਾਈ - ਕਾਂਗਰਸ
🎬 Watch Now: Feature Video
ਲੁਧਿਆਣਾ : ਲੁਧਿਆਣਾ ਦਾ ਵਿਧਾਨ ਸਭਾ ਹਲਕਾ ਆਤਮ ਨਗਰ ਵੈਸੇ ਤਾਂ ਬੈਂਸ ਭਰਾਵਾਂ ਦਾ ਗੜ੍ਹ ਮੰਨਿਆ ਜਾਂਦਾ ਹੈ। ਇਕ ਸਮਾਂ ਸੀ ਜਦੋਂ ਕਿਸੇ ਵੇਲੇ ਇਕੱਠਿਆਂ ਚੋਣਾਂ 'ਚ ਹਿੱਸਾ ਲੈਣ ਵਾਲੇ ਸਿਮਰਜੀਤ ਬੈਂਸ ਅਤੇ ਕਮਲਜੀਤ ਕੜਵਲ ਬੀਤੀਆਂ ਵਿਧਾਨ ਸਭਾ ਚੋਣਾਂ ਵਿੱਚ ਆਹਮੋ ਸਾਹਮਣੇ ਸਨ। ਇਸ ਵਾਰ ਕਿਆਸਰਾਈਆਂ ਲਾਈਆਂ ਜਾ ਰਹੀਆਂ ਨੇ ਕਿ ਕਾਂਗਰਸ ਦੇ ਸਾਬਕਾ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ ਜੋ ਕਿ ਬੀਤੇ ਦਿਨ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਨੇ ਅਤੇ ਮੌਜੂਦਾ ਹਲਕਾ ਇੰਚਾਰਜ ਕਮਲਜੀਤ ਕੜਵਲ ਦੋਵੇਂ ਆਹਮੋ ਸਾਹਮਣੇ ਹੋ ਸਕਦੇ ਹਨ। ਕੁਲਵੰਤ ਸਿੱਧੂ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਕਰਕੇ ਉਨ੍ਹਾਂ ਦੇ ਆਪ ਦਾ ਲੜ ਫੜਿਆ ਹੈ। ਦੂਜੇ ਪਾਸੇ ਕਾਂਗਰਸ ਦੇ ਮੌਜੂਦਾ ਹਲਕਾ ਇੰਚਾਰਜ ਨੇ ਸਿੱਧੇ ਤੌਰ ਤੇ ਕਿਹਾ ਕਿ ਜੇਕਰ ਸਾਬਕਾ ਹਲਕਾ ਇੰਚਾਰਜ ਵੱਲੋਂ ਹਲਕੇ ਦੇ ਅੰਦਰ ਚੰਗੇ ਕੰਮ ਕਰਵਾਏ ਹੁੰਦੇ ਤਾਂ ਸ਼ਾਇਦ ਉਨ੍ਹਾਂ ਨੂੰ ਆਤਮ ਨਗਰ ਤੋਂ ਹਲਕਾ ਇੰਚਾਰਜ ਬਣਾਉਣ ਦੀ ਕਾਂਗਰਸ ਨੂੰ ਲੋੜ ਹੀ ਨਹੀਂ ਪੈਣੀ ਸੀ।