ਕੈਪਟਨ ਦੇ ਠੇਕੇ ਖੋਲ੍ਹਣ ਦੀ ਮੰਗ 'ਤੇ ਭਖੀ ਸਿਆਸਤ, ਵਿਰੋਧੀਆਂ ਨੇ ਚੁੱਕੇ ਸਵਾਲ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਲੁਧਿਆਣਾ: ਮੁੱਖ ਮੰਤਰੀ ਪੰਜਾਬ ਨੇ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮੰਗ ਕੀਤੀ ਸੀ ਜਿਸ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਉਣ ਲੱਗੀ ਹੈ ਤੇ ਵਿਰੋਧੀਆਂ ਨੇ ਕੈਪਟਨ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਸਾਹਿਬ ਇਸ ਲਈ ਸ਼ਰਾਬ ਦੇ ਠੇਕੇ ਖੁੱਲ੍ਹਵਾਉਣਾ ਚਾਹੁੰਦੇ ਹਨ ਤਾਂ ਜੋ ਹੁਣ ਲੋਕ ਵਿਹਲੇ ਬਹਿ ਕੇ ਇਹ ਨਾ ਸੋਚਣ ਕਿ ਉਨ੍ਹਾਂ ਦੀ ਸਰਕਾਰ ਨੇ ਬੀਤੇ ਸਾਲਾਂ 'ਚ ਕੀ ਕੰਮ ਕੀਤਾ ਹੈ। ਉਧਰ ਦੂਜੇ ਪਾਸੇ ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੇ ਵੀ ਕਿਹਾ ਹੈ ਕਿ ਸ਼ਰਾਬ ਕੋਈ ਜ਼ਰੂਰੀ ਚੀਜ਼ ਨਹੀਂ ਹੈ ਉਹ ਆਪਣਾ ਸ਼ੌਂਕ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਲੋੜ ਹੈ ਕੈਪਟਨ ਸਾਹਿਬ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਨਾ ਕਿ ਠੇਕੇ ਖੁਲ੍ਹਵਾਉਣ ਦੀਆਂ ਮੰਗਾਂ ਕਰਨ।