ਨਾਭਾ ’ਚ ਮਿਊਂਸੀਪਲ ਕੌਂਸਲ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ - ਕੌਂਸਲ ਚੋਣਾਂ ਲਈ ਡਿਊਟੀਆਂ
🎬 Watch Now: Feature Video
ਪਟਿਆਲਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਤਿਆਰੀ ਮੁਕੰਮਲ ਕਰ ਗਈਆਂ ਹਨ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਦੇ 23 ਵਾਰਡਾਂ ਤੇ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਡਿਊਟੀਆਂ ਲਗਾ ਕੇ ਈਵੀਐਮ ਮਸ਼ੀਨਾਂ ਦੇ ਕੇ ਮੁਲਾਜ਼ਮਾਂ ਨੂੰ ਵੱਖ ਵੱਖ 43 ਬੂਥਾਂ ’ਤੇ ਰਵਾਨਾ ਕੀਤਾ ਗਿਆ। ਇਨ੍ਹਾਂ 23 ਵਾਰਡਾਂ ਦੇ ਵਿੱਚੋਂ ਇੱਕ ਵਾਰਡ ਕਾਂਗਰਸ ਪਾਰਟੀ ਦਾ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨਿਆ ਗਿਆ ਹੈ। ਇਸ ਮੌਕੇ ਨਾਭਾ ਦੇ ਡੀਐਸਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਸਾਡੇ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ।