Assembly Elections 2022: ਚੋਣਾਂ ਨੂੰ ਲੈਕੇ SAD ਸਰਗਰਮ - Assembly Elections 2022
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12985324-632-12985324-1630933299714.jpg)
ਅਜਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨ ਕੀਤੇ 13 ਨੁਕਾਤੀ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਮਰਪਾਲ ਸਿੰਘ ਬੋਨੀ ਅਜਨਾਲਾ ਵੱਲੋਂ ਪੋਸਟਰ ਰਿਲੀਜ਼ (Poster release) ਕਰਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ ਹੈ। ਉੱਥੇ ਹੀ ਬੋਨੀ ਅਜਨਾਲਾ ਵੱਲੋਂ ਆਪਣੇ ਦਫ਼ਤਰ (Office) ਵਿਖੇ ਹਰ ਆਉਣ ਜਾਣ ਵਾਲੇ ਵਰਕਰ ਨੂੰ ਪੋਸਟਰ ਦੇ ਕੇ 13 ਨੁਕਾਤੀ ਪ੍ਰੋਗਰਾਮਾਂ ਨੂੰ ਪਿੰਡਾਂ ਅੰਦਰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਅਪੀਲ ਕੀਤੀ ਹੈ। ਇਸ ਮੌਕੇ ਅਮਰਪਾਲ ਸਿੰਘ ਬੋਨੀਂ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨੇ ਵੀ ਸਾਧੇ, ਉਨ੍ਹਾਂ ਨੇ ਕਿਹਾ, ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਦੋਵੇਂ ਆਪਸ ਵਿੱਚ ਮਿਲੀਆਂ ਹੋਈਆਂ ਹਨ। ਜੋ ਪੰਜਾਬ ਦੇ ਲੋਕਾਂ ਨੂੰ ਧੋਖਾਂ ਦੇ ਰਹੀਆਂ ਹਨ।