ਭਾਜਪਾ ਆਗੂ ਨੇ ਲਾਏ ਪੋਸਟਰ, ਕਿਸਾਨਾਂ ਨੇ ਪਾੜੇ - ਦਿੱਲੀ ਦੀਆਂ ਬਰੂਹਾਂ
🎬 Watch Now: Feature Video
ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਜਿਸ ਦੇ ਚੱਲਦਿਆਂ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਵੀ ਡਟੇ ਹੋਏ ਹਨ। ਇਸ ਦੇ ਚੱਲਦਿਆਂ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਜਿਸ ਦੇ ਤਹਿਤ ਕਿਸਾਨਾਂ ਵਲੋਂ ਬਠਿੰਡਾ 'ਚ ਭਾਜਪਾ ਆਗੂ ਵਲੋਂ ਲਗਾਏ ਗਏ ਪੋਸਟਰ ਪਾੜ ਦਿੱਤੇ ਗਏ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਉਨ੍ਹਾਂ ਭਾਜਪਾ ਆਗੂਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਅਜਿਹੀਆਂ ਹਰਕਤਾਂ ਕਰਕੇ ਕਿਸਾਨਾਂ ਨੂੰ ਨਾ ਉਕਸਾਇਆ ਜਾਵੇ।