ਜਥੇਦਾਰ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਸ਼ੁਸ਼ੋਭਿਤ - ਜਥੇਦਾਰ ਤਲਵੰਡੀ ਦੀ ਤਸਵੀਰ
🎬 Watch Now: Feature Video
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਅਤੇ ਸਿੱਖ ਕੌਮ ਵਿੱਚ ਵਧੀਆ ਸੇਵਾਵਾਂ ਕਰਕੇ "ਲੋਹ ਪੁਰਸ਼" ਵਜੋਂ ਜਾਣੇ ਜਾਂਦੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਗਈ ਹੈ। ਇਸ ਦੌਰਾਨ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਕਰਤਾਰਪੁਰ ਲਾਂਘੇ ਨੂੰ ਬੰਦ ਕਰਨ ਨੂੰ ਮੰਦਭਾਗਾ ਦੱਸਿਆ ਅਤੇ ਚੰਡੀਗੜ੍ਹ ਦੇ ਇੱਕ ਸਕੂਲ ਵਿੱਚ ਸਿੱਖ ਵਿਦਿਆਰਥੀ ਨੂੰ ਕੜੇ ਨਾ ਪਹਿਨਣ ਨੂੰ ਵੀ ਮੰਦਭਾਗਾ ਕਰਾਰ ਦਿੱਤਾ।