‘ਕੈਪਟਨ ਸਰਕਾਰ ਚਾਹੇ ਤਾਂ ਸਸਤੀ ਹੋ ਸਕਦੀ ਹੈ ਬਿਜਲੀ’ - ਕੈਪਟਨ ਸਰਕਾਰ
🎬 Watch Now: Feature Video
ਬਰਨਾਲਾ: ਆਮ ਆਦਮੀ ਪਾਰਟੀ ਦੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਸਸਤੀ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਇਸ ਵਾਅਦੇ ਤੋਂ ਭੱਜ ਗਈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਾਈਵੇਟ ਕੰਪਨੀਆਂ ਨਾਲ ਜੋ ਸਮਝੌਤਾ ਕੀਤਾ ਸੀ ਕੈਪਟਨ ਸਰਕਾਰ ਨੇ ਇਨ੍ਹਾਂ ਸਮਝੌਤਿਆਂ ਨੂੰ ਤੋੜਨ ਲਈ ਕੋਈ ਯਤਨ ਨਹੀਂ ਕੀਤਾ, ਕਿਉਂਕਿ ਅਕਾਲੀ ਸਰਕਾਰ ਵੇਲੇ ਜੋ ਪੈਸੇ ਅਕਾਲੀ ਲੀਡਰਾਂ ਨੂੰ ਜਾਂਦੇ ਸੀ ਉਹ ਹੁਣ ਕਾਂਗਰਸੀ ਮੰਤਰੀਆਂ ਨੂੰ ਜਾ ਰਹੇ ਹਨ।