ਖਰੜ 'ਚ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹੋਏ ਪਾਵਰ ਕੌਮ ਦੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ - Power Com employees protest
🎬 Watch Now: Feature Video
ਖਰੜ: ਪਾਵਰ ਕੌਮ ਦੇ ਮੁਲਾਜ਼ਮਾਂ ਨੇ ਨੈਸ਼ਨਲ ਕੁਆਰਡੀਨੇਸ਼ਨ ਆਫ਼ ਇਲੈਕਟਰਿਸਿਟੀ ਇਮਪਲਾਈਜ਼ ਐਂਡ ਇੰਜਨੀਅਰਿੰਗ ਦੇ ਸੱਦੇ 'ਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੌਂਨਟੇਕ ਸਿੰਘ ਅਹਲੂਵਾਲੀਆਂ ਕਮੇਟੀ ਦੀਆ ਸਿਫਾਰਸ਼ਾਂ 'ਤੇ ਬਿਜਲੀ ਵਿਭਾਗ ਅਤੇ ਪੰਜਾਬ ਦਾ ਬੇੜਾ ਗਰਕ ਕਰਨ ਜਾ ਰਹੀ ਹੈ, ਜਿਸ ਨੂੰ ਹਰਗਜ ਬਰਾਦਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨਟਗੇ।