ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਛੇੜੀ ਆਰ-ਪਾਰ ਦੀ ਲੜਾਈ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਸੂਬੇ ਦੇ ਵਿੱਚ ਬਿਜਲੀ ਮੁਲਾਜ਼ਮਾਂ (Electrical employees) ਦੇ ਵੱਲੋਂ ਆਣਪੀਆਂ ਮੰਗਾਂ ਨੂੰ ਲੈ ਕੇ ਸਰਕਾਰ (Government) ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਮੰਗਾਂ ਪੂਰੀਆਂ ਨਾ ਹੋਣ ਨੂੰ ਲੈ ਕੇ ਮੁਲਾਜ਼ਮਾਂ ਦੇ ਵੱਲੋਂ ਸੂਬੇ ਦੇ ਵਿੱਚ ਵੱਖ-ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਬਿਜਲੀ ਮੁਲਾਜ਼ਮਾਂ ਦੇ ਵੱਲੋਂ ਮੰਗਾਂ ਨੂੰ ਲੈ ਕੇ ਹੜਤਾਲ (Strike) ਕੀਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜੰਮਕੇ ਭੜਾਸ ਕੱਢੀ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।