ਗੁਰਾਇਆ ’ਚ ਪਾਵਰਕਾਮ ਦੇ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ - ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ
🎬 Watch Now: Feature Video
ਜਲੰਧਰ: ਗੁਰਾਇਆ ਵਿਖੇ ਪਾਵਰਕਾਮ ਅਤੇ ਟਰਾਂਸਕੋ ਮੰਡਲ ਦੇ ਦਫ਼ਤਰ ਮੂਹਰੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਮੁਲਾਜ਼ਮ ਆਗੂ ਅਮਰਜੀਤ ਨੇ ਕਿਹਾ ਕਿ ਮੈਨੇਜਮੈਂਟ ਦੇ ਨਾਲ ਕਈ ਵਾਰ ਮੀਟਿੰਗਾਂ ਹੋਣ ਤੋਂ ਬਾਅਦ ਵੀ ਮੁਲਾਜ਼ਮਾਂ ਦੀਆਂ ਮੰਨੀਆਂ ਗਈਆਂ ਮੰਗਾਂ ’ਤੇ ਅਮਲ ਨਹੀਂ ਕੀਤਾ ਜਾ ਰਿਹਾ, ਜਿਸ ਦੇ ਚੱਲਦਿਆਂ ਮੁਲਾਜ਼ਮਾਂ ਵਿੱਚ ਕਾਫੀ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਸਮੇਂ ’ਚ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਪ੍ਰਦਰਸ਼ਨ ਕੀਤੇ ਜਾਣਗੇ।