ਪਾਵਰਕਾਮ ਅਧਿਕਾਰੀਆਂ ਨੇ ਦਫਤਰ ਨੂੰ ਤਾਲਾ ਜੜ ਦਿੱਤਾ ਧਰਨਾ
🎬 Watch Now: Feature Video
ਗੁਰਦਾਸਪੁਰ: ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਗੁਰਦਾਸਪੁਰ ਵਿੱਚ ਪਾਵਰਕਾਮ ਦੇ ਅਧਿਕਾਰੀਆਂ ਨੇ ਦਫਤਰ ਦੇ ਮੁੱਖ ਗੇਟ ਨੂੰ ਤਾਲਾ ਮਾਰ ਧਰਨਾ ਲਗਾਇਆ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਦੇ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ (Government of Punjab) ਵੱਲੋਂ ਮੁਲਾਜਮਾਂ ਨੂੰ ਪੇ ਬੈਂਡ ਨਹੀਂ ਦਿੱਤਾ ਜਾ ਰਿਹਾ ਅਤੇ ਨਾਂ ਹੀ ਪੇ-ਕਮਿਸ਼ਨ ਦੀ ਰਿਪੋਰਟ (Pay Commission Report) ਵਿੱਚ ਸੋਧ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਰਵੇਲ ਸਿੰਘ ਸਹਾਏਪੂਰ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਪੇ ਬੈਂਡ ਨਹੀਂ ਦਿੱਤਾ ਜਾ ਰਿਹਾ ਅਤੇ ਨਾਂ ਹੀ ਪੇ-ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੀ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੇ ਕਿਉਂਕਿ ਮੁੱਖ ਮੰਤਰੀ ਚੰਨੀ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅਧੀਨ ਕੰਮ ਕਰ ਰਿਹਾ ਹੈ।