thumbnail

By

Published : Apr 22, 2020, 12:20 PM IST

ETV Bharat / Videos

ਜਲੰਧਰ 'ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨ ਯੋਜਨਾ ਦੀ ਸ਼ੁਰੂਆਤ, ਮਿਲੇਗੀ ਕਣਕ ਤੇ ਦਾਲ

ਜਲੰਧਰ: ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਯੋਗ ਲਾਭਪਾਤਰੀਆਂ ਨੂੰ 15 ਕਿਲੋ ਕਣਕ ਤੇ 3 ਕਿਲੋ ਦਾਲ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਰੋਨਾ ਵਾਇਰਸ ਦੇ ਹਾਲਾਤ ਵਿੱਚ ਲੋਕਾਂ ਨੂੰ ਖਾਣ ਪੀਣ ਦਾ ਸਾਮਾਨ ਮੁਹੱਈਆ ਕਰਾਇਆ ਜਾ ਰਿਹਾ ਸੀ। ਜਲੰਧਰ ਤੋਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 22 ਅਪ੍ਰੈਲ ਤੋਂ ਵੰਡੀ ਜਾ ਰਹੀ ਕਣਕ ਅਤੇ ਦਾਲ ਦੀ ਯੋਗ ਲਾਭਪਾਤਰੀਆਂ ਵਿੱਚ ਨਿਰਪੱਖ ਵੰਡ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.