ਦਰਬਾਰ ਸਾਹਿਬ ਵਿਖੇ ਗੁਰਪੁਰਬ ’ਤੇ ਲੱਗੀਆਂ ਰੌਣਕਾਂ - ਗੁਰਪੁਰਬ ’ਤੇ ਲੱਗੀਆਂ ਰੌਣਕਾਂ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਦੇਸ਼-ਵਿਦੇਸ਼ ’ਚ ਵਸਦੀ ਸਿੱਖ ਸੰਗਤ ’ਚ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ (Prakash Purab) ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਜ਼ਾਰਾਂ ਦੀ ਤਦਾਦ ’ਚ ਸੰਗਤਾਂ ਗੁਰੂ ਘਰਾਂ ’ਚ ਨਤਮਸਤਕ ਹੋਈਆਂ। ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਪਹਿਲੇ ਪਾਤਸ਼ਾਹ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ਦੇ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਦਰਬਾਰ ਸਾਹਿਬ ਨਤਮਸਤਕ ਹੋਈਆਂ। ਉਧਰ ਸ੍ਰੀ ਮੁਕਤਸਰ ਸਾਹਿਬ ਦਾ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਦਾ ਕਹਿਣਾ ਸੀ ਕਿ ਜਗਤ ਗੁਰੂ ਨਾਨਕ ਦੇਵ ਜੀ ਸਿੱਖਾਂ ਤੇ ਮੁਸਲਮਾਨਾਂ ਦੇ ਸਾਂਝੇ ਗੁਰੂ ਪਹਿਲੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੇ ਸਬੰਧ ਵਿੱਚ ਦਸ ਵਜੇ ਗੁਰਦੁਆਰਾ ਸ਼ਹੀਦਗੰਜ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ।