ਜਲੰਧਰ 'ਚ ਸ਼ਰਧਾ ਭਾਵ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ - ਸ਼ਰਧਾ ਭਾਵ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ
🎬 Watch Now: Feature Video
ਜਲੰਧਰ: ਵਿਸ਼ਵ ਭਰ 'ਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਜਲੰਧਰ 'ਚ ਸ਼ਰਧਾ ਭਾਵ ਨਾਲ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਸਾਹਿਬ ਸਜਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪੁੱਜੀ। ਰਾਗੀ ਜੱਥੀਆਂ ਨੇ ਗੁਰਬਾਣੀ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ। ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।